ਪੰਜਾਬ ਦੇ ਮੁੱਖ ਮੰਤਰੀ ਦੇ ਦਫਤਰ ਵਿੱਚ ਵੱਡੀਆਂ ਤਬਦੀਲੀਆਂ ਹੋਣ ਦੀ ਖ਼ਬਰ ਏਬੀਪੀ ਸਾਂਝਾ (Abp Sanjha) ਵੱਲੋਂ ਸਭ ਤੋਂ ਪਹਿਲਾਂ ਨਸ਼ਰ ਕੀਤੀ ਗਈ ਸੀ ਹੁਣ ਇਸ ਮਾਮਲੇ ਵਿੱਚ ਇੱਕ ਕਨਸੋਆਂ ਜੁੜ ਰਹੀਆਂ ਹਨ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind kejriwal) ਦੇ ਸਾਬਕਾ PA ਵਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਆਰਟੀਆਈ ਐਕਟੀਵਿਸਟ ਮਾਨਿਕ ਗੋਇਲ ਨੇ ਖ਼ੁਲਾਸਾ ਕਰਦਿਆਂ ਸੋਸ਼ਲ ਮੀਡੀਆ ਉੱਤੇ ਲਿਖਿਆ, ਕਿ ਮੇਰੇ ਸੂਤਰਾਂ ਅਨੁਸਾਰ ਅਰਵਿੰਦ ਕੇਜਰੀਵਾਲ ਦੇ ਪੀ.ਏ. ਵਿਭਵ ਕੁਮਾਰ ਨੂੰ ਚੁੱਪ-ਚੁਪੀਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦਾ ਮੁੱਖ ਸਲਾਹਕਾਰ ਲਾਇਆ ਗਿਆ ਹੈ। ਜੀ ਹਾਂ, ਉਹੀ ਵਿਭਵ ਕੁਮਾਰ (bibhav kumar) ਜੋ ਕਥਿਤ ਤੌਰ 'ਤੇ MP ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਕੁੱਟਮਾਰ ਦੇ ਦੋਸ਼ 'ਚ ਜੇਲ੍ਹ ਗਿਆ ਸੀ।
ਰਿਪੋਰਟਾਂ ਦੱਸਦੀਆਂ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਘਰ ਦੇ ਕਈ ਕਮਰੇ ਉਸ ਨੂੰ ਠਹਿਰਾਉਣ ਲਈ ਸਾਫ਼ ਕੀਤੇ ਗਏ ਸਨ। ਉਹ ਹੁਣ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਰੇ ਸੰਚਾਲਨ ਨੂੰ ਨਿਯੰਤਰਿਤ ਕਰਨ ਲਈ ਤਾਇਨਾਤ ਹੈ ਜੋ ਕਿ ਅਰਵਿੰਦ ਕੇਜਰੀਵਾਲ ਦੇ ਸਿੱਧੇ ਆਦੇਸ਼ਾਂ ਉੱਤੇ ਕੰਮ ਕਰਦਾ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕਰੀਬੀਆਂ, OSD ਤੇ ਹੋਰ ਸਲਹਾਕਾਰਾਂ ਨੂੰ ਹਟਾ ਦਿੱਤਾ ਹੈ ਜਿਸ ਦਾ ਐਲਾਨ ਹੋਣਾ ਅਜੇ ਬਾਕੀ ਹੈ।
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਆਉਣ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ, ਜੇ ਦਾਗੀ ਵਿਭਵ ਕੁਮਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਸਲਾਹਕਾਰ ਨਿਯੁਕਤ ਕੀਤੇ ਜਾਣ ਬਾਰੇ ਖ਼ਬਰ ਸੱਚ ਹੈ ਇਸਦਾ ਮਤਲਬ ਹੈ ਅਰਵਿੰਦ ਕੇਜਰੀਵਾਲ ਨੇ ਸਿੱਧੇ ਤੌਰ 'ਤੇ ਪੰਜਾਬ ਦਾ ਕੰਟਰੋਲ ਆਪਣੇ ਹੱਥਾਂ ਵਿਚ ਲੈ ਲਿਆ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਦਾ ਆਤਮ ਸਮਰਪਣ ਹੈ ! ਯਾਦ ਰਹੇ ਕਿ ਇਹ ਵਿਭਵ ਕੁਮਾਰ ਉਹੀ ਵਿਅਕਤੀ ਹੈ ਜਿਸ ਨੂੰ ਐਮ ਪੀ ਸ੍ਰੀਮਤੀ ਸਵਾਤੀ ਮਾਲੇਵਾਲ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਜੇਲ੍ਹ ਹੋਈ ਸੀ।
0 Comments